ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਤੱਕ ਪੈਦਲ ਮਾਰਚ

ਚੰਡੀਗੜ੍ਹ, 11 ਨਵੰਬਰ – ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਸਰੇ ਦਿਨ ਵਿਰੋਧੀ ਪਾਰਟੀਆਂ ਵੱਲੋਂ ਵੱਖ ਵੱਖ ਮੁੱਦਿਆਂ ‘ਤੇ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਹੈ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵਿਧਾਨ ਸਭਾ ਤੱਕ ਪੈਦਲ ਮਾਰਚ ਸ਼ੁਰੂ ਕੀਤਾ ਗਿਆ। ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਕੀਤੇ ਜਾ ਰਹੇ ਇਸ ਪੈਦਲ ਮਾਰਚ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਲਿਆ। ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਮੌਕੇ ਸਮੂਹ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

Leave a Reply

Your email address will not be published. Required fields are marked *