ਨਵੀਂ ਦਿੱਲੀ, 11 ਨਵੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 13,040 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13,878 ਠੀਕ ਹੋਏ ਹਨ ਤੇ 340 ਮਰੀਜ਼ਾਂ ਦੀ ਮੌਤ ਹੋਈ ਹੈ । ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 34, 401, 619, ਸਰਗਰਮ ਮਾਮਲਿਆਂ ਦੀ ਗਿਣਤੀ 1,38,556 (266 ਦਿਨਾਂ ਤੋਂ ਬਾਅਦ ਸਭ ਤੋਂ ਘੱਟ), ਠੀਕ ਹੋਣ ਵਾਲਿਆਂ ਦੀ ਗਿਣਤੀ 3,38,00,925, ਕੁੱਲ ਮੌਤਾਂ ਦੀ ਗਿਣਤੀ 4,62,189 ਅਤੇ 1,10,23,34,225 ਵੈਕਸੀਨੇਸ਼ਨ ਹੋ ਚੁੱਕੀ ਹੈ।