ਤਰਨਤਾਰਨ, 11 ਨਵੰਬਰ – ਤਰਨਤਾਰਨ ਵਿਖੇ ਖਾਕੀ ਨੂੰ ਦਾਗਦਾਰ ਕਰਨ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਪੰਜਾਬ ਪੁਲਿਸ ਦੇ ਏ.ਐੱਸ.ਆਈ ਨੇ ਅਫੀਮ ਸਮੱਗਲਰ ਨੂੰ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਅਫੀਮ ਸਮੇਤ ਛੱਡ ਦਿੱਤਾ। ਦਰਅਸਲ ਤਰਨਤਾਰਨ ਦੀ ਪੁਲਿਸ ਚੌਂਕੀ ਟਾਊਨ ਦੇ ਏ.ਐੱਸ.ਆਈ ਹਰਪਾਲ ਸਿੰਘ ਨੇ ਅਫੀਮ ਸਮੱਗਲਰ ਤੋਂ 15 ਕਿੱਲੋ ਅਫੀਮ ਬਰਾਮਦ ਕਰਨ ਤੋਂ ਬਾਅਦ 6.68 ਲੱਖ ਰੁਪਏ ਰਿਸ਼ਵਤ ਲੈ ਕੇ ਉਸ ਨੂੰ ਛੱਡ ਦਿੱਤਾ।ਐੱਸ.ਐੱਸ.ਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮਾਮਲੇ ‘ਚ ਏ.ਐੱਸ.ਆਈ ਹਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਡਿਸਮਿਸ ਕਰਨ ਦੀ ਸਿਫਾਰਿਸ਼ ਡੀ.ਜੀ.ਪੀ ਨੂੰ ਕੀਤੀ ਜਾ ਰਹੀ ਹੈ ਜਦਕਿ ਬਾਅਦ ਦੁਪਹਿਰ ਅਦਾਲਤ ਵਿਚ ਪੇਸ਼ ਕਰ ਏ.ਐੱਸ.ਆਈ ਹਰਪਾਲ ਸਿੰਘ ਨੂੰ ਰਿਮਾਂਡ ‘ਤੇ ਲਿਆ ਜਾਵੇਗਾ।