ਚੰਡੀਗੜ੍ਹ, 11 ਨਵੰਬਰ – ਪੰਜਾਬ ਵਿਧਾਨ ਸਭਾ ‘ਚ ਬੀ.ਐੱਸ.ਐਫ ਦੇ ਅਧਿਕਾਰ ਖੇਤਰ ਵਧਾਉਣ ਖਿਲਾਫ ਮਤਾ ਪਾਸ ਹੋਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ ਕਿ ਇਹ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਹੈ, ਇਸ ਉੱਪਰ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਸ ਮੁੱਦੇ ਨੂੰ ਚੁੱਕਣ ਵਾਲੇ ਲੋਕ ਕਾਨੂੰਨ ਵਿਵਸਥਾ ਅਤੇ ਕੌਮੀ ਸੁਰੱਖਿਆ ਵਿਚਕਾਰ ਫਰਕ ਸਮਝਣ ਦੇ ਅਸਮਰਥ ਹਨ।ਉਨ੍ਹਾਂ ਕਿਹਾ ਕਿ ਬੀ.ਐੱਸ.ਐਫ ਵੀ ਪੰਜਾਬ ਪੁਲਿਸ ਦੀ ਤਰਾਂ ਸਾਡੀ ਆਪਣੀ ਫੋਰਸ ਹੈ। ਉਹ ਕੋਈ ਬਾਹਰੀ ਜਾਂ ਵਿਦੇਸ਼ੀ ਫੋਰਸ ਨਹੀਂ ਹੈ ਜੋ ਸਾਡੀ ਧਰਤੀ ‘ਤੇ ਕਬਜ਼ਾ ਕਰਨ ਲਈ ਆ ਰਹੀ ਹੈ।ਸਿਆਸੀ ਪਾਰਟੀਆਂ ਇਹ ਮੁੱਦਾ ਆਪਣੇ ਫਾਇਦੇ ਲਈ ਚੁੱਕ ਰਹੀਆਂ ਹਨ।