ਪੰਜਾਬ ਵਿਧਾਨ ਸਭਾ ਦੀ ਕਾਰਵਾਈ 15 ਮਿੰਟ ਲਈ ਫਿਰ ਮੁਲਤਵੀ

ਚੰਡੀਗੜ੍ਹ, 11 ਨਵੰਬਰ – ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੰਗਾਮੇ ਦੇ ਚੱਲਦਿਆ 15 ਮਿੰਟ ਲਈ ਫਿਰ ਮੁਲਤਵੀ ਕਰ ਦਿੱਤੀ ਗਈ। ਅਕਾਲੀ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਆਪਣੇ ਵੱਲੋਂ ਅਕਾਲੀ ਦਲ ਪ੍ਰਤੀ ਵਰਤੀ ਗਲਤ ਸ਼ਬਦਾਵਲੀ ਵਾਸਤੇ ਮਾਫੀ ਮੰਗਣ ਲਈ ਕਿਹਾ ਜਾ ਰਿਹਾ ਸੀ, ਜਿਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਨੇ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ। ਇਸ ਦੇ ਨਾਲ ਹੀ ਸਪੀਕਰ ਨੇ ਅਕਾਲੀ ਵਿਧਾਇਕਾਂ ਨੂੰ ਸਦਨ ‘ਚੋਂ ਬਾਹਰ ਕੱਢਣ ਲਈ ਕਿਹਾ ਹੈ।

Leave a Reply

Your email address will not be published. Required fields are marked *