ਚੰਡੀਗੜ੍ਹ, 11 ਨਵੰਬਰ – ਵਿਧਾਨ ਸਭਾ ਪੰਜਾਬ ਸੈਸ਼ਨ ਦੇ ਦੂਸਰੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਵਿਚਕਾਰ ਤਿੱਖੀ ਬਹਿਸਬਾਜ਼ੀ ਦੇਖਣ ਨੂੰ ਮਿਲੀ। ਇਸ ਦੌਰਾਨ ਦੋਵੇਂ ਆਗੂ ਸ਼ਬਦਾਂ ਦੀ ਮਰਿਆਦਾ ਦਾ ਖਿਆਲ ਰੱਖਣਾ ਭੁੱਲ ਗਏ, ਜਿਸ ਦੇ ਚੱਲਦਿਆ ਵਿਧਾਨ ਸਭਾ ਸਪੀਕਰ ਨੂੰ ਵਿਧਾਨ ਸਭਾ ਦੀ ਕਾਰਵਾਈ ਕੁੱਝ ਸਮੇਂ ਲਈ ਮੁਲਤਵੀ ਕਰਨੀ ਪਈ।