ਨਵੀਂ ਦਿੱਲੀ, 13 ਨਵੰਬਰ – ਦਿੱਲੀ-ਐਨ.ਸੀ.ਆਰ ‘ਚ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਨਾਰਾਜ਼ਗੀ ਜਾਹਰ ਕਰਦੇ ਹੋਏ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਲੈ ਕੇ ਸਰਕਾਰ ਲਾਕਡਾਊਨ ‘ਤੇ ਵਿਚਾਰ ਕਰੇ। ਜੇ ਲੋੜ ਪਈ ਤਾਂ 2 ਦਿਨ ਦਾ ਲਾਕਡਾਊਨ ਲਗਾਇਆ ਜਾਵੇ। ਲੋਕ ਇੰਨੇ ਪ੍ਰਦੂਸ਼ਣ ‘ਚ ਕਿਵੇਂ ਰਹਿਣਗੇ।ਪ੍ਰਦੂਸ਼ਣ ਲਈ ਸਿਰਫ ਕਿਸਾਨਾਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ।ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਦਾ ਫੈਸ਼ਨ ਬਣ ਗਿਆ ਹੈ। ਸੁਪਰੀਮ ਕੋਰਟ ਨੇ ਦਿੱਲੀ ਅਤੇ ਹੋਰ ਸੂਬਿਆਂ ਨੂੰ ਝਾੜ ਲਗਾਉਂਦੇ ਹੋਏ ਕਿਹਾ ਕਿ ਪਟਾਕਿਆ ਉੱਪਰ ਬੈਨ ਨੂੰ ਲੈ ਕੇ ਕੀ ਹੋਇਆ? ਸੁਪਰੀਮ ਕੋਰਟ ਨੇ ਸਬੰਧਿਤ ਸੂਬਿਆ ਪੰਜਾਬ ਹਰਿਆਣਾ ਦਿੱਲੀ, ਯੂ.ਪੀ ਨੂੰ ਐਮਰਜੈਂਸੀ ਬੈਠਕ ਬੁਲਾਉਣ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਨਵੰਬਰ ਨੂੰ ਹੋਵੇਗੀ।