ਅੰਮ੍ਰਿਤਸਰ, 13 ਨਵੰਬਰ – ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਾਬਤ ਕਰ ਦਿੱਤਾ ਕਿ ਹੈ ਕਿ ‘ਆਪ’ ਕਾਂਗਰਸ ਦੀ B ਟੀਮ ਹੈ। ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚੇ ਹਰਸਿਮਰਤ ਕੌਰ ਬਾਦਲ ਨੇ ਘੰਟਾ ਘਰ ਟੋਲ ਪਲਾਜ਼ਾ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ 2017 ਵਿਚ ਆਮ ਆਦਮੀ ਪਾਰਟੀ 100 ਸੀਟਾਂ ਜਿੱਤਣ ਦਾ ਦਾਅਵਾ ਕਰ ਰਹੀ ਸੀ, ਪਰ ਹਾਸਿਲ ਕਰ ਸਕੀ ਸਿਰਫ 20 ਤੇ 20 ਵਿੱਚੋਂ ਵੀ 10 ਦੇ ਕਰੀਬ ਵਿਧਾਇਕ ਕਾਂਗਰਸ ਵਿਚ ਸ਼ਾਮਿਲ ਹੋ ਚੁੱਕੇ ਹਨ।