ਨਵੀਂ ਦਿੱਲੀ, 13 ਨਵੰਬਰ – ਦਿੱਲੀ-ਐਨ.ਸੀ.ਆਰ ‘ਚ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਣ ਨੂੰ ਲੈ ਕੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਕੇਜਰੀਵਾਲ ਤੋਂ ਇਲਾਵਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤੇਂਦਰ ਜੈਨ, ਵਾਤਾਵਰਣ ਮੰਤਰੀ ਗੋਪਾਲ ਰਾਏ ਅਤੇ ਦਿੱਲੀ ਦੇ ਮੁੱਖ ਸਕੱਤਰ ਹਿੱਸਾ ਲੈਣਗੇ। ਜ਼ਿਕਰਯੋਗ ਹੈ ਕਿ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਝਾੜ ਲਗਾਈ ਸੀ ਤੇ ਦਿੱਲੀ ਸਮੇਤ ਸਬੰਧਿਤ ਸੂਬਿਆ ਨੂੰ ਐਮਰਜੈਂਸੀ ਮੀਟਿੰਗ ਬੁਲਾਉਣ ਲਈ ਕਿਹਾ ਸੀ।