ਨਵੀਂ ਦਿੱਲੀ, 13 ਨਵੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 11,850 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 12,403 ਠੀਕ ਹੋਏ ਹਨ ਤੇ 355 ਮਰੀਜ਼ਾਂ ਦੀ ਮੌਤ ਹੋਈ ਹੈ । ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 34, 413, 469, ਸਰਗਰਮ ਮਾਮਲਿਆਂ ਦੀ ਗਿਣਤੀ 1,36,308 (274 ਦਿਨਾਂ ਤੋਂ ਬਾਅਦ ਸਭ ਤੋਂ ਘੱਟ), ਠੀਕ ਹੋਣ ਵਾਲਿਆਂ ਦੀ ਗਿਣਤੀ 3,38,36,483, ਕੁੱਲ ਮੌਤਾਂ ਦੀ ਗਿਣਤੀ 4,62,544 ਅਤੇ 111.40 ਕਰੋੜ ਵੈਕਸੀਨੇਸ਼ਨ ਹੋ ਚੁੱਕੀ ਹੈ।