ਚੰਡੀਗੜ੍ਹ, 13 ਨਵੰਬਰ – ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਤੇ ਅਕਸਾਈਜ਼ ਡਿਊਟੀ ‘ਚ ਕਟੌਤੀ ਤੋਂ ਬਾਅਦ ਹੋ ਰਹੇ ਘਾਟੇ ਨੂੰ ਲੈ ਕੇ ਹਰਿਆਣਾ ਦੇ ਪੈਟਰੋਲ ਪੰਪ 15 ਨਵੰਬਰ ਨੂੰ ਬੰਦ ਰਹਿਣਗੇ। ਇਹ ਐਲਾਨ ਹਰਿਆਣਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਨੇ ਕੀਤਾ ਹੈ। ਐਸੋਸੀਏਸ਼ਨ ਨੇ ਸਰਕਾਰ ਪਾਸੋਂ ਪੈਟਰੋਲ ਪੰਪ ਮਾਲਕਾਂ ਦਾ ਕਮਿਸ਼ਨ ਵਧਾਉਣ ਦੀ ਮੰਗ ਕੀਤੀ ਹੈ।