ਰੇਵਾੜੀ, 13 ਨਵੰਬਰ – ਹਰਿਆਣਾ ਅਤੇ ਕੇਂਦਰ ਦੀਆਂ ਖੁਫੀਆਂ ਏਜੰਸੀਆਂ ਨੇ ਇੱਕ ਇਨਪੁੱਟ ਦਿੱਤਾ ਹੈ। ਜਿਸ ਦੇ ਤਹਿਤ ਰੇਵਾੜੀ ਸਮੇਤ ਹਰਿਆਣਾ ਦੇ 7-8 ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।RPF inspector ਪ੍ਰਦੀਪ ਕੁਮਾਰ ਨੇ ਦੱਸਿਆ ਕਿ ਇਨਪੁਟ ਤੋਂ ਬਾਅਦ ਸਟੇਸ਼ਨਾਂ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਯਾਤਰੀਆਂ ਤੇ ਉਨ੍ਹਾਂ ਦੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।