ਨਵੀਂ ਦਿੱਲੀ, 14 ਨਵੰਬਰ – ਪੰਜਾਬ ਭਾਜਪਾ ਨੇ ਆਗੂਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਪੰਜਾਬ ਭਾਜਪਾ ਵੱਲੋਂ ਪ੍ਰਧਾਨ ਅਸ਼ਵਨੀ ਸ਼ਰਮਾ, ਤਰੁਣ ਚੁੱਘ ਅਤੇ ਹੋਰ ਆਗੂ ਇਸ ਮੌਕੇ ‘ਤੇ ਮੌਜੂਦ ਸਨ। ਮੁਲਾਕਾਤ ਦੌਰਾਨ 2022 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ ਬਾਰੇ ਵਿਚਾਰਾਂ ਹੋਈਆਂ। ਇਸ ਮੌਕੇ ਭਾਜਪਾ ਆਗੂਆਂ ਨੇ ਇੱਕ ਮੰਗ ਪੱਤਰ ਵੀ ਪ੍ਰਧਾਨ ਮੰਤਰੀ ਨੂੰ ਦਿੱਤਾ, ਜਿਸ ਰਾਹੀ ਉਨ੍ਹਾਂ ਪ੍ਰਧਾਨ ਮੰਤਰੀ ਪਾਸੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ। ਤਰੁਣ ਚੁੱਘ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੋਲ੍ਹਣ ਦੀ ਅਪੀਲ ਕੀਤੀ ਹੈ ਤੇ ਪ੍ਰਧਾਨ ਮੰਤਰੀ ਨੇ ਵੀ ਭਰੋਸਾ ਦਿੱਤਾ ਹੈ ਕਿ ਕਰਤਾਰਪੁਰ ਲਾਂਘਾ ਜਲਦ ਹੀ ਖੁੱਲ੍ਹੇਗਾ।