ਚੰਡੀਗੜ੍ਹ, 15 ਨਵੰਬਰ – ਮਨੀ ਲਾਂਡਰਿੰਗ ਮਾਮਲੇ ‘ਚ ਈ.ਡੀ ਰਿਮਾਂਡ ਦੌਰਾਨ ਸੁਖਪਾਲ ਖਹਿਰਾ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਖਹਿਰਾ ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਵੱਲੋਂ ਮੇਰੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠ ਗਏ ਹਨ।