ਨਵੀਂ ਦਿੱਲੀ, 15 ਨਵੰਬਰ – ਪ੍ਰਦੂਸ਼ਣ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਬੰਧਿਤ ਸੂਬਿਆ ਪੰਜਾਬ, ਹਰਿਆਣਾ ਅਤੇ ਯੂ.ਪੀ ਨਾਲ ਐਮਰਜੈਂਸੀ ਮੀਟਿੰਗ ਕਰਨ ਨੂੰ ਕਿਹਾ ਹੈ। ਇਸ ਦੇ ਨਾਲ ਹੀ ਪ੍ਰਦੂਸ਼ਣ ਨੂੰ ਲੈ ਕੇ ਕੀ ਕਦਮ ਉਠਾਏ ਗਏ ਹਨ ਇਸ ਨੂੰ ਲੈ ਕੇ ਵੀ ਸੁਪਰੀਮ ਕੋਰਟ ਨੇ ਕੇਂਦਰ ਸਮੇਤ ਪੰਜਾਬ, ਹਰਿਆਣਾ ਅਤੇ ਯੂ.ਪੀ ਤੋਂ ਹਲਫਨਾਮਾ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਨਵੰਬਰ ਨੂੰ ਹੋਵੇਗੀ।