ਪੰਜਾਬ ਭਾਜਪਾ ਨੇ ਰਾਸ਼ਟਰਪਤੀ ਤੋਂ ਕੀਤੀ ਕਰਤਾਪੁਰ ਲਾਂਘਾ ਖੋਲ੍ਹਣ ਦੀ ਮੰਗ

ਨਵੀਂ ਦਿੱਲੀ, 15 ਨਵੰਬਰ – ਪੰਜਾਬ ਭਾਜਪਾ ਦਾ ਵਫਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਇਸ ਮੌਕੇ ਵਫਦ ਨੇ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ। ਰਾਸ਼ਟਰਪਤੀ ਤੋਂ ਬਾਅਦ ਭਾਜਪਾ ਦਾ ਵਫਦ ਅੱਜ ਸ਼ਾਮ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲੇਗਾ। ਦੱਸ ਦਈਏ ਕਿ ਪੰਜਾਬ ਭਾਜਪਾ ਦੇ ਵਫਦ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ।

Leave a Reply

Your email address will not be published. Required fields are marked *