ਆਦਮਪੁਰ, 15 ਨਵੰਬਰ – ਜਲੰਧਰ ਦੇ ਕਸਬਾ ਆਦਮਪੁਰ ਪਹੁੰਚੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਆਦਮਪੁਰ ਦੇ ਲੋਕਾਂ ਲਈ ਵੱਡੇ ਐਲਾਨ ਕੀਤੇ। ਉਨ੍ਹਾਂ ਆਦਮਪੁਰ ਰੋਡ ਫੋਰਲੇਨ ਏਅਰਪੋਰਟ ਰੋਡ ਦਾ ਨਾਂਅ ਸ੍ਰੀ ਗੁਰੁ ਰਵਿਦਾਸ ਮਾਹਾਰਾਜ ਜੀ ਦੇ ਨਾਂਅ ‘ਤੇ ਰੱਖਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਜਿੱਥੇ ਆਦਮਪੁਰ ‘ਚ ਡਿਗਰੀ ਕਾਲਜ ਬਣਾਉਣ ਦਾ ਐਲਾਨ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਆਦਮਪੁਰ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਮਾਹਾਰਾਜ ਜੀ ਦੇ ਨਾਂਅ ‘ਤੇ ਰੱਖਣ ਲਈ ਉਹ ਕੇਂਦਰ ਸਰਕਾਰ ਤੋਂ ਮੰਗ ਕਰਨਗੇ। ਇਸ ਤੋਂ ਇਲਾਵਾ ਆਦਮਪੁਰ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦੇ ਨਾਲ ਨਾਲ ਆਦਮਪੁਰ ਦੀਆਂ ਸੜਕਾਂ ਲਈ ਵੀ ਚਰਨਜੀਤ ਚੰਨੀ ਨੇ 9 ਕਰੋੜ ਦੇਣ ਦਾ ਐਲਾਨ ਕੀਤਾ।