ਫਗਵਾੜਾ, 15 ਨਵੰਬਰ – ਡਿਊਟੀ ਦੌਰਾਨ ਆਪਣੀਆ ਜਾਨਾ ਨਿਛਾਵਰ ਕਰਨ ਵਾਲੇ ਸਫਾਈ ਸੇਵਕਾ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦੇਣ ਸਬੰਧੀ ਇੱਕ ਸਮਾਗਮ ਦਾ ਆਯੋਜਨ ਸਥਾਨਕ ਰੈਸਟ ਹਾਊਸ ਵਿਖੇ ਕੀਤਾ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਹਲਕਾ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਨਗਰ ਨਿਗਮ ਕਮਿਸ਼ਨਰ ਚਰਨਦੀਪ ਸਿੰਘ ਨੇ ਸ਼ਿਰਕਤ ਕੀਤੀ ਜਿਨਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾ ਦੇਣ ਵਾਲੇ 5 ਸਫਾਈ ਮੁਲਾਜਮਾਂ ਦੇ ਪਰਿਵਾਰਕ ਮੈਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਆਪਣੇ ਸੰਬੋਧਨ ਵਿੱਚ ਵਿਧਾਇਕ ਧਾਲੀਵਾਲ ਨੇ ਆਖਿਆ ਕਿ ਇਨਾਂ ਨਿਯੁਕਤੀ ਪੱਤਰਾਂ ਨਾਲ ਉਨਾਂ ਪਰਿਵਾਰਕ ਮੈਂਬਰਾਂ ਨੂੰ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਿੱਚ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ। ਓਧਰ ਯੂਨੀਅਨ ਪ੍ਰਧਾਨ ਕੁਲਵੰਤ ਸੋਂਧੀ ਨੇ ਪੰਜਾਬ ਸਰਕਾਰ, ਵਿਧਾਇਕ ਧਾਲੀਵਾਲ ਅਤੇ ਨਗਰ ਨਿਗਮ ਕਮਿਸ਼ਨਰ ਚਰਨਦੀਪ ਸਿੰਘ ਦਾ ਤਹਿ ਦਿਲੋੋਂ ਧੰਨਵਾਦ ਕੀਤਾ।