ਨਵੀਂ ਦਿੱਲੀ, 17 ਨਵੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 10,229 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 12,134 ਠੀਕ ਹੋਏ ਹਨ ਤੇ 301 ਮਰੀਜ਼ਾਂ ਦੀ ਮੌਤ ਹੋਈ ਹੈ । ਜੇ ਗੱਲ ਕਰੀਏ ਕੇਰਲ ਦੀ ਤਾਂ ਇੱਥੇ ਕੱਲ੍ਹ ਕੋਰੋਨਾ ਦੇ 5516 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 39 ਮੌਤਾਂ ਹੋਈਆਂ ਹਨ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,555 (527 ਦਿਨਾਂ ਤੋਂ ਬਾਅਦ ਸਭ ਤੋਂ ਘੱਟ), ਠੀਕ ਹੋਣ ਵਾਲਿਆਂ ਦੀ ਗਿਣਤੀ 3,38,73,890 ਅਤੇ 1,13,68,79,685 ਵੈਕਸੀਨੇਸ਼ਨ ਹੋ ਚੁੱਕੀ ਹੈ।