ਨਵੀਂ ਦਿੱਲੀ, 17 ਦਿੱਲੀ – ਦਿੱਲੀ ਐਨ.ਸੀ.ਆਰ ‘ਚ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ‘ਚ ਅੱਜ ਤਿੰਨ ਜੱਜਾਂ ਦੀ ਬੈਂਚ ਸੁਣਵਾਈ ਕਰ ਰਹੀ ਹੈ | ਸੁਣਵਾਈ ਦੌਰਾਨ ਜਸਟਿਸ ਸੂਰਿਅਕਾਂਤ ਨੇ ਤਲਖ ਟਿੱਪਣੀ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਕਿਉਂ ਨਜਬੂਰ ਹੋਣਾ ਪੈਂਦਾ ਹੈ। ਪੰਜ ਤਾਰਾ ਹੋਟਲ ‘ਤੇ ਬੈਠ ਕੇ ਕਿਸਾਨਾਂ ਨੂੰ ਦੋਸ਼ ਦੇਣਾ ਆਸਾਨ ਹੈ। ਅਸੀਂ ਪ੍ਰਦੂਸ਼ਣ ਮਾਮਲੇ ਦਾ ਹੱਲ ਚਾਹੁੰਦੇ ਹਾਂ ਜਿਸ ਲਈ ਕਿਸਾਨਾਂ ਨੂੰ ਸਜ਼ਾ ਦੇਣਾ ਜਾਂ ਪ੍ਰੇਸ਼ਾਨ ਕਰਨਾ ਨਹੀਂ ਚਾਹੁੰਦੇ। ਉਨ੍ਹਾਂ ਸਬੰਧਿਤ ਸੂਬਿਆ ਨੂੰ ਝਾੜ ਲਗਾਉਂਦੇ ਹੋਏ ਕਿਹਾ ਕਿ ਤੁਸੀ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਉਪਾਅ ਕੀਤੇ ਜਦਕਿ ਤੁਸੀ ਕਿਸਾਨਾਂ ਨੂੰ ਮਸ਼ੀਨਰੀ ਦੇਣ ਦੇ ਸਮਰਥ ਹੋ।