ਮੁੰਬਈ, 8 ਮਈ – ਵਿਵਾਦਾਂ ‘ਚ ਰਹਿਣ ਵਾਲੀ ਫਿਲਮੀ ਅਦਾਕਾਰਾ ਕੰਗਣਾ ਰਣੌਤ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਸ ਦੀ ਜਾਣਕਾਰੀ ਉਸ ਨੇ ਖੁਦ ਦਿੱਤੀ।ਦੱਸ ਦਈਏ ਕਿ ਕਿਸਾਨ ਅੰਦੋਲਨ ਨੂੰ ਲੈ ਕੰਗਨਾ ਕਈ ਵਿਵਾਦਿਤ ਬਿਆਨ ਦੇ ਚੁੱਕੀ ਹੈ ਤੇ ਪੱਛਮੀ ਬੰਗਾਲ ਚੋਣਾਂ ਦੇ ਨੀਤੀਜਿਆ ਤੋਂ ਬਾਅਦ ਉਸ ਵੱਲੋਂ ਕੀਤੇ ਵਿਵਾਦਿਤ ਟਵੀਟ ਦੇ ਚੱਲਦਿਆ ਟਵਿਟਰ ਨੇ ਉਸ ਦਾ ਅਕਾਊਂਟ ਸਸਪੈਂਡ ਕਰ ਦਿੱਤਾ ਸੀ।