ਚੰਡੀਗੜ੍ਹ, 18 ਨਵੰਬਰ – ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਉਨ੍ਹਾਂ ਨੂੰ ਜਾਣ ਬੁੱਝ ਕੇ ਫਸਾਇਆ ਗਿਆ ਹੈ, ਜੇ ਕਈ ਸਬੂਤ ਹੈ ਤਾਂ ਸਾਹਮਣੇ ਲਿਆਓ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪੈਚਵਰਕ ਮੁੱਖ ਮੰਤਰੀ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਬਾਰੇ ਕੁੱਝ ਨਹੀਂ ਪਤਾ।ਕਿਸਾਨ ਜਥੇਬੰਦੀਆਂ ਉੱਪਰ ਸਵਾਲ ਖੜੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ DAP ਦਾ ਮੁੱਦਾ ਕਿਉਂ ਨਹੀਂ ਉਠਾਇਆ।ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਸਾਫ ਕੀਤਾ ਕਿ ਹਰਸਿਮਰਤ ਕੌਰ ਬਾਦਲ ਵਿਧਾਨ ਸਭਾ ਚੋਣ ਨਹੀਂ ਲੜਨਗੇ।ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਲੜਨ ‘ਤੇ ਉਨ੍ਹਾਂ ਕਿਹਾ ਕਿ ਇਸ ਦਾ ਫੈਸਲਾ ਪਾਰਟੀ ਕਰੇਗੀ।