ਲੁਧਿਆਣਾ, 18 ਨਵੰਬਰ – ਬਲਤਾਕਾਰ ਮਾਮਲੇ ‘ਚ ਲੁਧਿਆਣਾ ਦੀ ਅਦਾਲਤ ਨੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ ਕੀਤਾ ਹੈ। ਮਾਣਯੋਗ ਅਦਾਲਤ ਨੇ ਪਹਿਲਾਂ ਜਮਾਨਤੀ ਵਾਰੰਟ ਜਾਰੀ ਕਰਦਿਆ ਸਿਮਰਜੀਤ ਬੈਂਸ ਨੂੰ 18 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਸਿਮਰਜੀਤ ਬੈਂਸ ਅਦਾਲਤ ਵਿਚ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਮਾਣਯੋਗ ਜੱਜ ਨੇ ਸਿਮਰਜੀਤ ਬੈਂਸ ਖਿਲਾਫ ਗੈਰ ਜਾਮਨਤੀ ਵਾਰੰਟ ਜਾਰੀ ਕਰ ਦਿੱਤਾ।