ਚੰਡੀਗੜ੍ਹ, 18 ਨਵੰਬਰ – ਮਨੀ ਲਾਂਡਰਿੰਗ ਮਾਮਲੇ ‘ਚ ਈ.ਡੀ ਵੱਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਤੋਂ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ।ਅਦਾਲਤ ਵੱਲੋਂ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਣ ਦੇ ਹੁਕਮ ਦਿੱਤੇ ਹਨ।