ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਿਸ ਪਰਤੇ ਮੁੱਖ ਮੰਤਰੀ ਚਰਨਜੀਤ ਚੰਨੀ

ਅਟਾਰੀ, 18 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਮੰਤਰੀ ਮੰਡਲ ਅਤੇ ਪਰਿਵਾਰਿਕ ਮੈਂਬਰਾਂ ਸਮੇਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਵਾਪਿਸ ਪਰਤ ਆਏ ਹਨ। ਵਾਪਿਸ ਪਰਤਣ ‘ਤੇ ਚਰਨਜੀਤ ਚੰਨੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਵਪਾਰਕ ਰਾਹ ਵੀ ਖੋਲ੍ਹਣ ਲਈ ਕਿਹਾ।

Leave a Reply

Your email address will not be published. Required fields are marked *