ਚੰਡੀਗੜ੍ਹ, 18 ਨਵੰਬਰ – 2022 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਹੁਣ ਤੋਂ ਹੀ ਸਰਗਰਮ ਹੋ ਚੁੱਕੇ ਹਨ। ਇਸ ਦੇ ਤਹਿਤ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਮਿਸ਼ਨ ਪੰਜਾਬ ਸ਼ੁਰੂ ਕਰਨਗੇ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿਚ ਕਿਹਾ ਕਿ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗਾ ਪਹੁੰਚ ਕੇ ਮਿਸ਼ਨ ਪੰਜਾਬ ਦੀ ਸ਼ੁਰੂਆਤ ਕਰਨਗੇ। ਮਿਸ਼ਨ ਪੰਜਾਬ ਦੇ ਤਹਿਤ ਅਰਵਿੰਦ ਕੇਜਰੀਵਾਲ ਪੰਜਾਬ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਜਾਣਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ।