ਨਵੀਂ ਦਿੱਲੀ, 18 ਨਵੰਬਰ :- ਅੱਜ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਇਕ ਅਹਿਮ ਐਲਾਨ ਕੀਤਾ ਜਿਸ ਨਾਲ ਪੂਰੇ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ ਉਨ੍ਹਾਂ ਨੇ ਤਿੰਨੋਂ ਖੇਤੀ ਕਾਨੂੰਨ ਮੁੱਢੋਂ ਰੱਦ ਕਰਨ ਦਾ ਅੈਲਾਨ ਕੀਤਾ ਅਤੇ ਕਿਹਾ ਕਿ ਇਸੇ ਮਹੀਨੇ ਆਉਣ ਵਾਲੇ ਸੰਸਦ ਸੈਸ਼ਨ ਦੇ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਇਸ ਐਲਾਨ ਤੋਂ ਬਾਅਦ ਵੱਖ ਵੱਖ ਸਿਆਸੀ ਪਾਰਟੀਆਂ ਦੀ ਪ੍ਰਤੀਕਿਰਿਆ ਆਉਣੀ ਸ਼ੁਰੂ ਹੋ ਗਈ ਜਿੱਥੇ ਸਾਰਿਆਂ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਉਥੇ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਦਾ ਸਵਾਗਤ ਕਰਦੇ ਹਨ ਪਰ ਕਿਸਾਨ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸੰਸਦ ਵਿੱਚ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ ਅਤੇ ਐੱਮਐੱਸਪੀ ਦੀ ਗਰੰਟੀ ਨਹੀਂ ਮਿਲ ਜਾਂਦੀ |