ਚੰਡੀਗੜ੍ਹ, 20 ਨਵੰਬਰ – ਪੰਜਾਬ ਸਰਕਾਰ ਵੱਲੋਂ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਨੂੰ ਰਾਜ ਗਾਇਕ ਅਤੇ ਸ਼ਾਇਰ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸ਼ਾਹਿਤਕਾਰ ਦੇ ਮਾਣ ਨਾਲ ਨਿਵਾਜਿਆ ਗਿਾ ਹੈ। ਸ਼੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ ਏ ਸ਼ਹਾਦਤ ਨੂੰ ਸਮਰਪਿਤ ਸੰਗੀਤਕ ਸ਼ਾਮ ਦੌਰਾਨ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਸੁਖਵਿੰਦਰ ਸਿੰਘ ਅਤੇ ਸੁਰਜੀਤ ਪਾਤਰ ਨੂੰ ਇਸ ਮਾਣ ਨਾਲ ਨਿਵਾਜਦੇ ਹੋਏ ਕੈਬਨਿਟ ਰੈਂਕ ਦੇਣ ਦਾ ਵੀ ਐਲਾਨ ਕੀਤਾ ਹੈ।ਦੱਸ ਦਈਏ ਕਿ ਦਾਸਤਾਨ-ਏ-ਸ਼ਹਾਦਤ ਪ੍ਰੋਜੈਕਟ ਦੀ ਪਟਕਥਾ ਪਦਮਸ਼੍ਰੀ ਡਾ.ਸੁਰਜੀਤ ਪਾਤਰ ਨੇ ਲਿਖੀ ਹੈ ਜਦਕਿ ਇਸ ਦੇ ਨਾਲ ਹੀ ਗੈਲਰੀਆਂ ਵਿੱਚ ਦਿਖਾਈਆਂ ਜਾਂਦੀਆਂ ਸਿੱਖ ਇਤਿਹਾਸ ਨੂੰ ਦਰਸਾਉਂਦੀਆਂ ਐਨੀਮੇਸ਼ਨ ਫਿਲਮਾਂ ਵਿੱਚ ਪ੍ਰਸਿੱਧ ਗਾਇਕਾਂ ਕੈਲਾਸ਼ ਖੇਰ ਅਤੇ ਸੁਖਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਕਈ ਨਾਮੀ ਕਲਾਕਾਰਾਂ ਨੇ ਆਪਣੀ ਆਵਾਜ਼ ਦਿੱਤੀ ਹੈ।