ਲਖਨਊ, 20 ਨਵੰਬਰ – ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਾਡੀ ਮੰਗ ਹੈ ਕਿ MSP ‘ਤੇ ਵੀ ਕਾਨੂੰਨ ਬਣੇ। ਇਸ ਤੋਂ ਇਲਾਵਾ ਅਸੀਂ ਕਈ ਹੋਰ ਮੰਗਾਂ ਨੂੰ ਲੈ ਕੇ ਵੀ ਸਰਕਾਰ ਨਾਲ ਗੱਲ ਕਰਨਾ ਚਾਹੁੰਦੇ ਹਾਂ। ਕਿਸਾਨ ਅੰਦੋਲਨ ਤੋਂ ਵਾਪਸੀ ਕਦੋਂ ਹੋਵੇਗੀ, ਇਸ ਦਾ ਫੈਸਲਾ ਸੰਯੁਕਤ ਕਿਸਾਨ ਮੋਰਚਾ ਦੀ ਕੱਲ੍ਹ ਹੋਣ ਵਾਲੀ ਮੀਟਿੰਗ ‘ਚ ਲਿਆ ਜਾਵੇਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਦੀ ਅਗਲੀ ਰੂਪਰੇਖਾ ਨੂੰ ਲੈ ਕੇ ਸਿੰਘੂ ਬਾਰਡਰ ‘ਤੇ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਦੁਪਹਿਰ 2 ਵਜੇ ਹੋਵੇਗੀ।