ਲੁਧਿਆਣਾ, 20 ਨਵੰਬਰ – ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨ ਆਗੂ ਸਿਆਸਤ ‘ਚ ਉਤਰਨ ਦੀ ਤਿਆਰੀ ‘ਚ ਹਨ। ਇਸ ਨੂੰ ਲੈ ਕੇ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਵੱਡਾ ਬਿਆਨ ਦਿੱਤਾ ਹੈ। ਹਰਮੀਤ ਸਿੰਘ ਕਾਦੀਆਂ ਦਾ ਕਹਿਣਾ ਹੈ ਕਿ ਚੋਣ ਲੜਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੰਘਰਸ਼ ਖਤਮ ਹੋਣ ਚੋਣ ਲੜਨ ਬਾਰੇ ਫੈਸਲਾ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਰਜ਼ ਮਾਫੀ ਦੇ ਵਾਅਦੇ ‘ਤੇ ਵੀ ਸਰਕਾਰ ਤੋਂ ਜਵਾਬ ਮੰਗਿਆ ਜਾਵੇਗਾ।