ਨਵੀਂ ਦਿੱਲੀ, 20 ਨਵੰਬਰ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਲਖੀਮਪੁਰ ਖੀਰੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨਾਲ ਮੰਚ ਸਾਂਝਾ ਨਾ ਕਰਨ ਦਾ ਕਹਿੰਦੇ ਹੋਏ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਅਜੇ ਮਿਸ਼ਰਾ ਦੇ ਬੇਟੇ ਨੇ ਕਿਸਾਨਾਂ ਨੂੰ ਕੁਚਲਿਆ ਹੈ ਤੇ ਅਜੇ ਮਿਸ਼ਰਾ ਜੇਕਰ ਅਹੁਦੇ ‘ਤੇ ਬਣੇ ਰਹਿੰਦੇ ਹਨ ਤਾਂ ਇਨਸਾਫ ਦੀ ਕੋਈ ਆਸ ਨਹੀਂ ਰੱਖੀ ਜਾ ਸਕਦੀ। ਇਸ ਲਈ ਅਜੇ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ। ਪ੍ਰਿਅੰਕਾ ਗਾਂਧੀ ਅਨੁਸਾਰ ਮੈਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੀ ਹੈ, ਜੋ ਕਿ ਇਨਸਾਫ ਚਾਹੁੰਦੇ ਹਨ। ਇਸ ਲਈ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ।