ਨਵੀਂ ਦਿੱਲੀ, 20 ਨਵੰਬਰ – ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ 3 ਖੇਤੀ ਕਾਨੂੰਨ ਵਾਪਿਸ ਲੈਣ ਦੇ ਪ੍ਰਧਾਨ ਮੰਤਰੀ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ MSP ‘ਤੇ ਕਾਨੂੰਨ ਬਣਾਉਣ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਤਤਕਾਲ ਫੈਸਲਾ ਲੈਣ ਲਈ ਕਿਹਾ ਹੈ, ਤਾਂ ਜੋ ਕਿਸਾਨ ਭਰਾ ਅੰਦੋਲਨ ਸਮਾਪਤ ਕਰਕੇ ਸਨਮਾਨ ਨਾਲ ਆਪਣੇ ਆਪਣੇ ਘਰਾਂ ਨੂੰ ਜਾ ਸਕਣ। ਇਸ ਦੇ ਨਾਲ ਹੀ ਉਨ੍ਹਾਂ ਲਖੀਮਪੁਰ ਖੀਰੀ ਘਟਨਾ ਨਾਲ ਜੁੜੇ ਮੰਤਰੀ ਖਿਲਾਫ ਵੀ ਸਖਤ ਕਾਰਵਾਈ ਦੀ ਗੱਲ ਕਹੀ।