ਚੰਡੀਗੜ੍ਹ, 20 ਨਵੰਬਰ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਾਂਗਰਸ ਉੱਪਰ ਤੰਜ ਕੱਸਦੇ ਹੋਏ ਕਿਹਾ ਕਿ 1975 ਵਿਚ ਵੀ ਇੱਕ ਅੰਦੋਲਨ ਹੋਇਆ ਸੀ। ਸੰਪੂਰਨ ਕ੍ਰਾਂਤੀ ਦੇਸ਼ ਵਿਚ ਉਸ ਕਾਂਗਰਸ ਸੱਤਾ ਵਿਚ ਸੀ। ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 1975 ਵਿਚ ਐਮਰਜੈਂਸੀ ਲਗਾ ਦਿੱਤੀ ਸੀ ਤੇ ਕਈ ਨੇਤਾਵਾਂ ਨੂੰ ਜੇਲ੍ਹ ਵਿਚ ਸੁੱਟ ਦਿੱਤਾ ਸੀ। ਅਨਿਲ ਵਿਜ ਅਨੁਸਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਇੱਕ ਅੰਦੋਲਨ ਹੁਣ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੜੀ ਆਦਰ ਨਾਲ ਖੇਤੀ ਕਾਨੂੰਨ ਵਾਪਿਸ ਲੈ ਲਏ ਹਨ। ਇਹੀਂ ਫਰਕ ਹੈ ਭਾਜਪਾ ਅਤੇ ਕਾਂਗਰਸ ਵਿਚਕਾਰ। ਅਜਿਹਾ ਕਰਨ ਨਾਲ ਪ੍ਰਧਾਨ ਮੰਤਰੀ ਦਾ ਕੱਦ ਹੋਰ ਉੱਚਾ ਹੋ ਗਿਆ ਹੈ। ਸਾਰਿਆਂ ਨੂੰ ਪ੍ਰਧਾਨ ਮੰਤਰੀ ਦੀ ਗੱਲ ਦਾ ਸਨਮਾਨ ਕਰਨਾ ਚਾਹੀਦਾ ਹੈ।