ਜੈਪੁਰ, 21 ਨਵੰਬਰ – ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਕਿਸਾਨ ਖੇਤੀ ਕਾਨੂੰਨ ਰੱਦ ਕਰਨ ‘ਤੇ ਅੜੇ ਹੋਏ ਸਨ।ਸਰਕਾਰ ਨੇ ਮਹਿਸੂਸ ਕੀਤਾ ਕਿ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਖੇਤੀ ਕਾਨੂੰਨ ਵਾਪਿਸ ਲੈਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਰੂਰਤ ਪਈ ਤਾਂ ਖੇਤੀ ਕਾਨੂੰਨ ਵਾਪਿਸ ਲਿਆਂਦੇ ਜਾ ਸਕਦੇ ਹਨ।