ਅੰਮ੍ਰਿਤਸਰ, 21 ਨਵੰਬਰ – ਪੰਜਾਬੀ ਸੰਗੀਤ ਜਗਤ ਨੂੰ ਉਸ ਸਮੇਂ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਜਦੋਂ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦੇਹਾਂਤ ਹੋ ਗਿਆ। ਉਹ 77 ਸਾਲਾਂ ਦੇ ਸਨ, ਜੋ ਕਿ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਲੰਮੀ ਹੇਕ ਲਗਾਉਣ ਦਾ ਰਿਕਾਰਡ ਗੁਰਮੀਤ ਬਾਵਾ ਦੇ ਨਾਂਅ ‘ਤੇ ਹੈ।