ਪਾਂਸ਼ਟਾ, 21 ਨਵੰਬਰ (ਰਜਿੰਦਰ) ਐੱਸ.ਐੱਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀ.ਐੱਸ.ਪੀ ਫਗਵਾੜਾ ਪਲਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਚੌਂਕੀ ਪਾਂਸ਼ਟਾ ਵਿਖੇ ਪੁਲਿਸ ਪਬਲਿਕ ਮੀਟਿੰਗ ਆਯੋਜਿਤ ਹੋਈ।ਮੀਟਿੰਗ ਦੌਰਾਨ ਡੀ.ਐੱਸ.ਪੀ ਪਲਵਿੰਦਰ ਸਿੰਘ ਨੇ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਮੋਹਤਬਾਰਾਂ ਤੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀਆਂ ਜੋ ਵੀ ਮੁਸ਼ਕਿਲਾਂ ਹਨ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।ਡੀ.ਐੱਸ.ਪੀ ਪਲਵਿੰਦਰ ਸਿੰਘ ਨੇ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਮੋਹਤਬਾਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡਾਂ ਵਿਚ ਕੋਈ ਵੀ ਨਸ਼ਾ ਕਰਦਾ ਜਾਂ ਵੇਚਦਾ ਹੈ ਤਾਂ ਉਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ ਤੇ ਸੂਚਨਾ ਦੇਣ ਵਾਲੇ ਦਾ ਨਾਂਅ ਵੀ ਗੁਪਤਾ ਰੱਖਿਆ ਜਾਵੇਗਾ।ਇਲਾਕੇ ਦੇ ਮੋਹਤਾਬਾਰਾਂ ਨੇ ਦੱਸਿਆ ਕਿ ਪਾਂਸ਼ਟਾ ਪੁਲਿਸ ਚੌਂਕੀ ਵਿਚ ਮੁਲਾਜ਼ਮ ਬਹੁਤ ਘੱਟ ਹਨ ਜਿਸ ‘ਤੇ ਡੀ.ਐੱਸ.ਪੀ ਪਲਵਿੰਦਰ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਸੀਨੀਅਰ ਅਫਸਰਾਂ ਦੇ ਧਿਆਨ ਵਿਚ ਲਿਆ ਕੇ ਮੁਲਾਜ਼ਮਾਂ ਦੀ ਕਮੀ ਨੂੰ ਜਲਦ ਹੀ ਪੂਰਾ ਕਰਵਾਉਣਗੇ।