ਲਖਨਊ, 22 ਨਵੰਬਰ – ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਬੇਸ਼ੱਕ ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ ਹੈ, ਪਰ ਕਿਸਾਨਾਂ ਦਾ ਕਹਿਣਾ ਹੈ ਕਿ ਜਦ ਤੱਕ ਸੰਸਦ ਵਿਚ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਇਸ ਦੇ ਤਹਿਤ ਕਿਸਾਨਾਂ ਵੱਲੋਂ ਅੱਜ ਉੱਤਰ ਪ੍ਰਦੇਸ਼ ਦੇ ਲਖਨਊ ਵਿਖੇ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਇਸ ਮਹਾਂਪੰਚਾਇਤ ਵਿਚ MSP ਉੱਪਰ ਕਾਨੂੰਨ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਅਸਤੀਫਾ ਅਹਿਮ ਮੁੱਦੇ ਹੋਣਗੇ। ਮਹਾਂਪੰਚਾਇਤ ਵਿਚ ਯੂ.ਪੀ, ਪੰਜਾਬ ਅਤੇ ਹਰਿਆਣਾ ਤੋਂ ਭਾਰੀ ਗਿਣਤੀ ਵਿਚ ਕਿਸਾਨਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਮਹਾਂਪੰਚਾਇਤ ਦੇ ਨਾਲ ਹੀ ਕਿਸਾਨ ਆਪਣੇ ਨਿਰਧਾਰਿਤ ਵਿਰੋਧ ਪ੍ਰਦਰਸ਼ਨਾਂ ਉੱਪਰ ਡਟੇ ਹੋਏ ਹਨ।