ਲੁਧਿਆਣਾ, 22 ਨਵੰਬਰ – ਕਾਂਗਰਸੀ ਆਗੂ ਕੁਲਦੀਪ ਵੈਦ ਨੇ ਵੱਡਾ ਬਿਆਨ ਦਿੱਤਾ ਹੈ। ਕੁਲਦੀਪ ਵੈਦ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ 2 ਹੋਰ ਵਿਧਾਇਕ ਕਾਂਗਰਸ ‘ਚ ਸ਼ਾਮਿਲ ਹੋਣਗੇ। ‘ਆਪ’ ਦੇ 2 ਹੋਰ ਵਿਧਾਇਕ ਜਲਦ ਹੀ ਕਾਂਗਰਸ ‘ਚ ਸ਼ਾਮਿਲ ਹੋਣਗੇ ਤੇ 2022 ਵਿਚ ਪੰਜਾਬ ਵਿਚ ਮੁੜ ਤੋਂ ਕਾਂਗਰਸ ਦੀ ਸਰਕਾਰ ਬਣੇਗੀ। ਇਸ ਤੋਂ ਪਹਿਲਾਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਵੀ ‘ਆਪ’ ਛੱਡ ਕੇ ਕਾਂਗਰਸ ‘ਚ ਸ਼ਾਮਿਲ ਹੋ ਚੁੱਕੀ ਹੈ।