ਵਾਸ਼ਿੰਗਟਨ, 22 ਨਵੰਬਰ – ਅਮਰੀਕਾ ਦੇ ਵਿਸਕਾਨਸਿਨ ਸੂਬੇ ‘ਚ ਇੱਕ ਬੇਕਾਬੂ ਐੱਸ.ਯੂ.ਵੀ ਨੇ ਕ੍ਰਿਸਮਿਸ ਪਰੇਡ ‘ਚ ਸ਼ਾਮਿਲ ਕਈ ਲੋਕਾਂ ਨੂੰ ਕੁਚਲ ਦਿੱਤਾ ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਅਆ ਕਿ ਇਹ ਹਾਦਸਾ ਉਸ ਸਮੇਂ ਹੋਇਆਂ ਜਦੋਂ ਲਾਲ ਰੰਗ ਦੀ ਐੱਸ.ਯੂ.ਵੀ ਕ੍ਰਿਸਮਿਸ ਪਰੇਡ ਵਿਚ ਜਾ ਵੜੀ, ਜਿਸ ਨੇ 20 ਤੋਂ ਵੱਧ ਲੋਕਾਂ, ਜਿਨ੍ਹਾਂ ਵਿਚ ਬੱਚੇ ਵੀ ਸ਼ਾਮਿਲ ਸਨ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿਚ ਕਈ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜਖਮੀਂ ਹੋ ਗਏ, ਜਿਨ੍ਹਾਂ ਦਾ ਇਲਾਜ ਵੱਖ ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ। ਪੁਲਿਸ ਅਧਿਕਾਰੀ ਨੇ ਮਾਰੇ ਗਏ ਲੋਕਾਂ ਦੀ ਗਿਣਤੀ ਦੱਸਣ ਤੋਂ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਕਿ ਜਦ ਤੱਕ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਨਹੀਂ ਕੀਤਾ ਜਾਂਦਾ, ਤਦ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਜਾਵੇਗੀ।