ਲੁਧਿਆਣਾ, 22 ਨਵੰਬਰ – ਲੁਧਿਆਣਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ। ਇਸ ਦੇ ਨਾਲ ਹੀ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਵੀ ਵੰਡੇ। ਇਸ ਮੌਕੇ ਚਰਨਜੀਤ ਚੰਨੀ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਕੈਬਨਿਟ ਮੰਤਰੀ ਮੌਜੂਦ ਸਨ।