ਰਾਸ਼ਟਰਪਤੀ ਵੱਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਸਨਮਾਨ

ਨਵੀਂ ਦਿੱਲੀ, 23 ਨਵੰਬਰ – ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਅੱਜ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਸਮਾਰੋਹ ਦੌਰਾਨ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਸਨਮਾਨ ਦਿੱਤਾ ਗਿਆ। ਪੰਜਾਬ ਦੇ ਸ਼ਹੀਦ ਸਿਪਾਹੀ ਗੁਰਤੇਜ ਸਿੰਘ ਨੂੰ ਵੀਰ ਚੱਕਰ ਪ੍ਰਦਾਨ ਕੀਤਾ ਗਿਆ। ਇਸ ਤੋਂ ਇਲਾਵਾ ਸ਼ਹੀਦ ਨਾਇਕ ਦੀਪਕ ਸਿੰਘ, ਹਵਲਦਾਰ ਕੇ. ਪਲਾਨੀ, ਨਾਇਬ ਸੂਬੇਦਾਰ ਨੁਦੂਰਾਮ ਸੋਰੇਨ ਨੂੰ ਵੀ ਗਲਵਾਨ ਘਾਟੀ ਵਿਚ ਚੀਨ ਦੇ ਸੈਨਿਕਾਂ ਨੂੰ ਆਪਣੀ ਸ਼ਹਾਦਤ ਦੇ ਕੇ ਮੂੰਹਤੋੜ ਜਵਾਬ ਦੇਣ ਲਈ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *