ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਜਿੱਤੀ ਕੋਰੋਨਾ ਜੰਗ

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਜੋ ਕਿ ਬੀਤੇ ਦਿਨੀ ਕੋਰੋਨਾ ਪਾਜੀਟਿਵ ਪਾਏ ਗਏ ਸਨ ਹੁਣ ਉਹ ਪੂਰੀ ਤਰਾਂ ਨਾਲ ਤੰਦਰੁਸਤ ਹੋ ਕੇ ਹਸਪਤਾਲ ਤੋ ਆਪਣੇ ਘਰ ਵਾਪਿਸ ਆ ਗਏ ਹਨ। ਇੱਥੇ ਦਸ ਦਈਏ ਕਿ ਸੋਮ ਪ੍ਰਕਾਸ਼ ਕੈਂਥ ਦੀ ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਹੀ ਉਹ ਚੰਡੀਗੜ ਦੇ ਪ੍ਰਾਈਵੇਟ ਹਸਪਤਾਲ ਵਿੱਚ ਜੇਰੇ ਇਲਾਜ ਸਨ। ਸੋਮ ਪ੍ਰਕਾਸ਼ ਕੈਂਥ ਦੇ ਕੋਰੋਨਾ ਪਾਜੀਟਿਵ ਹੋਣ ਤੋਂ ਬਾਅਦ ਉਨਾਂ ਦੀ ਤੰਦਰੁਸਤੀ ਲਈ ਜਿੱਥੇ ਹਵਨ ਯੱਗ ਕਰਵਾਏ ਗਏ ਸਨ ਉਥੇ ਹੀ ਉਨਾਂ ਦੀ ਤੰਦਰੁਸਤੀ ਲਈ ਪ੍ਰਮਾਤਮਾਂ ਅੱਗੇ ਅਰਦਾਸ ਬੇਨਤੀਆ ਵੀ ਕੀਤੀਆ ਜਾ ਰਹੀਆ ਸਨ ਤੇ ਪ੍ਰਮਾਤਮਾਂ ਦੇ ਆਸ਼ੀਰਵਾਦ ਸਦਕਾ ਹੀ ਸੋਮ ਪ੍ਰਕਾਸ਼ ਨੇ ਕੋਰੋਨਾ ਦੀ ਜੰਗ ਜਿੱਤ ਕੇ ਕੋਰੋਨਾ ਨੂੰ ਮਾਤ ਦਿੱਤੀ ਹੈ। ਸੋਮ ਪ੍ਰਕਾਸ਼ ਦੇ ਤੰਦਰੁਸਤ ਹੋਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਪਰਿਵਾਰਕ ਮੈਂਬਰਾਂ ਦਾ ਹੋਸਲਾ ਵੀ ਵਧਿਆ ਹੈ। ਸੋਮ ਪ੍ਰਕਾਸ਼ ਕੈਂਥ ਨੇ ਆਪਣੇ ਵਰਕਰਾਂ ਅਤੇ ਉਨਾਂ ਲਈ ਲਈ ਦੁਆਵਾ ਮੰਗਣ ਵਾਲੇ ਸਾਰੇ ਹੀ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Leave a Reply

Your email address will not be published. Required fields are marked *