ਅੰਮ੍ਰਿਤਸਰ, 23 ਨਵੰਬਰ – ਆਦਮ ਆਦਮੀ ਪਾਰਟੀ ਦੀ ਪੱਤਰਕਾਰ ਵਾਰਤਾ ਦੌਰਾਨ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਅਧਿਆਪਕ ਉਨ੍ਹਾਂ ਨੂੰ ਮਿਲੇ ਹਨ ਤੇ ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ 24 ਲੱਖ ਬੱਚੇ ਪੜਦੇ ਹਨ ਜਿਨ੍ਹਾਂ ਦਾ ਭਵਿੱਖ ਹਨ੍ਹੇਰੇ ਵਿਚ ਕਿਉਕਿ ਕਈ ਸਕੂਲਾਂ ਵਿਚ ਅਧਿਆਪਕ ਹੀ ਨਹੀਂ ਹੈ ਜਦਕਿ ਕਈ ਸਕੂਲਾਂ ਵਿਚ ਸਿਰਫ ਇੱਕ ਹੀ ਅਧਿਆਪਕ ਹੈ।ਜਦੋਂ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਉਸ ਵੇਲੇ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਵੀ ਇਹੀ ਹਾਲ ਸੀ। ਪਰ ਅੱਜ 7 ਸਾਲਾਂ ਬਾਅਦ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਚਰਚੇ ਵਿਦੇਸ਼ਾਂ ਵਿਚ ਹੁੰਦੇ ਹਨ ਤੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਨਤੀਜੇ 99.7% ਆਏ ਹਨ ਜੋ ਕਿ ਪ੍ਰਾਈਵੇਟ ਸਕੂਲਾਂ ਨਾਲੋ ਵਧੀਆ ਹਨ।ਇਸ ਮੌਕੇ ਉਨ੍ਹਾਂ ਪੰਜਾਬ ਵਿਚ ਅਧਿਆਪਕਾਂ ਨੂੰ ਲੈ ਕੇ ਗਾਰੰਟੀ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਅੰਦਰ ਵੀ ਮਾਹੌਲ ਬਦਲਿਆ ਜਾਵੇਗਾ ਤੇ ਅਧਿਆਪਕਾਂ ਨਾਲ ਮਿਲੇ ਕੇ ਸਿੱਖਿਆ ਕ੍ਰਾਂਤੀ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਆਊਟਸੋਰਸਿੰਗ ਅਤੇ ਠੇਕੇ ‘ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੱਕਾ ਕੀਤਾ ਜਾਵੇਗਾ।ਅਰਵਿੰਦ ਕੇਜਰੀਵਾਲ ਮੁਤਾਬਿਕ ਪੰਜਾਬ ਵਿਚ ਆਪ ਦੀ ਸਰਕਾਰ ਬਣਨ ‘ਤੇ ਟਰਾਂਸਫਰ ਪਾਲਿਸੀ ਬਦਲੀ ਜਾਵੇਗੀ ਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਰਜ਼ੀ ਮੁਤਾਬਿਕ ਸਕੂਲ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਧਿਆਪਕਾਂ ਤੋਂ ਨਾਨ ਟੀਚਿੰਗ ਕੰਮ ਵਾਪਿਸ ਲਏ ਜਾਣਗੇ ਤੇ ਪੰਜਾਬ ਦੇ ਅਧਿਆਪਕਾਂ ਨੂੰ ਵੀ ਟਰੇਨਿੰਗ ਲਈ ਵਿਦੇਸ਼ ਭੇਜਿਆ ਜਾਵੇਗਾ।ਅਧਿਆਪਕਾਂ ਨੂੰ ਸਮੇਂ ਸਮੇਂ ‘ਤੇ ਪ੍ਰਮੋਟ ਕੀਤਾ ਜਾਵੇਗਾ ਅਤੇ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਕੈਸ਼ਲੈੱਸ ਮੈਡੀਕਲ ਵਿਵਸਥਾ ਲਾਗੂ ਕੀਤੀ ਜਾਵੇਗੀ।