ਅੰਮ੍ਰਿਤਸਰ, 23 ਨਵੰਬਰ – ਪੱਤਰਕਾਰ ਵਾਰਤਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ CM ਚਿਹਰਾ ਅਰਵਿੰਦ ਕੇਜਰੀਵਾਲ ਨਹੀਂ ਹੈ ਅਤੇ ਆਮ ਆਦਮੀ ਪਾਰਟੀ ਸਹੀ ਸਮੇਂ ‘ਤੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ 25 ਵਿਧਾਇਕ ਅਤੇ 2-3 ਸੰਸਦ ਮੈਂਬਰ ਆਮ ਆਦਮੀ ਪਾਰਟੀ ਦੇ ਸੰਪਰਕ ‘ਚ ਹਨ ਪਰ ਕਾਂਗਰਸ ਦਾ ਕੂੜਾ ਅਸੀਂ ਨਹੀਂ ਚੁੱਕਣਾ ਚਾਹੁੰਦੇ। ਜੇਕਰ ਅਸੀਂ ਅਜਿਹਾ ਕਰਨ ਸ਼ੁਰੂ ਕਰ ਦਿੱਤਾ ਤਾਂ ਸ਼ਾਮ ਤੱਕ 25 ਵਿਧਾਇਕ ਸਾਡੇ ਨਾਲ ਆ ਜਾਣਗੇ।