ਚੰਡੀਗੜ੍ਹ, 23 ਨਵੰਬਰ – ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਿਤ ਨਵੇਂ ਐਲਾਨ ਕਰ ਰਹੇ ਹਨ। ਇੱਕ ਪਾਸੇ ਉਹ ਕਹਿ ਰਹੇ ਕਿ ਖਜ਼ਾਨਾ ਖਾਲੀ ਹੈ, ਜੇ ਖਜ਼ਾਨਾ ਖਾਲੀ ਹੈ ਤਾਂ ਵਾਅਦੇ ਕਿੱਥੋਂ ਪੂਰੇ ਹੋਣਗੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਝੂਠੇ ਵਾਅਦੇ ਨਹੀਂ ਕਰਦੀ ਤੇ ਸਾਡਾ ਮੈਨੀਫੈਸਟੋ ਸਾਡਾ ਸੰਕਲਪ ਪੱਤਰ ਹੋਵੇਗਾ। ਕਿਸਾਨ ਆਗੂਆਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਫੈਸਲੇ ਤੋਂ ਕਿਸਾਨ ਆਗੂ ਵੀ ਹੈਰਾਨ ਹਨ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਮੁੰਬਈ ਹਮਲੇ ਨੂੰ ਲੈ ਕੇ ਮਨਮੋਹਨ ਸਿੰਘ ਦੀ ਸਰਕਾਰ ਵੱਲੋਂ ਪਾਕਿਸਤਾਨ ਉੱਪਰ ਠੋਸ ਕਾਰਵਾਈ ਨਾ ਕਰਨ ਦੇ ਦਿੱਤੇ ਗਏ ਬਿਆਨ ‘ਤੇ ਉਨ੍ਹਾਂ ਕਿਹਾ ਕਿ ਭਾਜਪਾ ਪਹਿਲਾਂ ਹੀ ਕਹਿੰਦੀ ਰਹੀ ਕਿ ਪਾਕਿਸਤਾਨ ਖਿਲਾਫ ਮਨਮੋਹਨ ਸਰਕਾਰ ਨੇ ਠੋਸ ਕਾਰਵਾਈ ਨਹੀਂ ਕੀਤੀ ਤੇ ਮਨੀਸ਼ ਤਿਵਾੜੀ ਦੇ ਬਿਆਨ ਨੇ ਭਾਜਪਾ ਨੂੰ ਮਜਬੂਤੀ ਦਿੱਤੀ ਹੈ।