ਸੋਫੀਆ, 23 ਨਵੰਬਰ – ਬੁਲਗਾਰੀਆ ਦੀ ਰਾਜਧਾਨੀ ਸੋਫੀਆ ਨੇੜੇ ਅੱਜ ਤੜਕਸਾਰ ਬੱਸ ਨੂੰ ਅੱਗ ਲੱਗਣ ਕਾਰਨ 46 ਲੋਕਾਂ ਦੀ ਸੜਨ ਨਾਲ ਮੌਤ ਹੋ ਗਈ। ਮ੍ਰਿਤਕਾਂ ਵਿਚ 12 ਬੱਚੇ ਵੀ ਸ਼ਾਮਿਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਬੱਸ ਉੱਤਰੀ ਮੈਸੇਡੋਨੀਆ ਦੇ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਸੀ ਕਿ ਤੜਕੇ 2 ਵਜੇ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਕੁੱਝ ਪਤਾ ਨਹੀਂ ਲੱਗ ਸਕਿਆ ਹੈ।