ਚੰਡੀਗੜ੍ਹ, 23 ਨਵੰਬਰ – ਸ਼੍ਰੋਮਣੀ ਅਕਾਲੀ ਦਲ ਬਾਦਲ ਨੇ 23 ਨਵੰਬਰ ਦੇ ਜਨਤਕ ਪ੍ਰੋਗਰਾਮ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।ਪਾਰਟੀ ਦੁੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 29 ਨਵੰਬਰ ਨੂੰ ਵਿਧਾਨ ਸਭਾ ਹਲਕਾ ਜਗਰਾਉਂ ‘ਚ ਜਨਤਕ ਪ੍ਰੋਗਰਾਮ ਸਨ। ਪਰੰਤੂ ਪਾਰਟੀ ਵਰਕਰਾਂ ਦੀ 29 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ‘ਚ ਦਿੱਲੀ ਜਾਣ ਦੀ ਇੱਛਾ ਨੂੰ ਦੇਖਦੇ ਹੋਏ ਪਾਰਟੀ ਨੇ 27 ਨਵੰਬਰ ਦੇ ਜਨਤਕ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ।