ਨਵੀਂ ਦਿੱਲੀ, 24 ਨਵੰਬਰ – ਪੂਰਬੀ ਦਿੱਲੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਕਸ਼ਮੀਰ ਵੱਲੋਂ ਭੇਜੀ ਗਈ ਚਿੱਠੀ ਵਿਚ ਗੌਤਮ ਗੰਭੀਰ ਤੇ ਉਸ ਦੇ ਪਰਿਵਾਰ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਗੌਤਮ ਗੰਭੀਰ ਵੱਲੋਂ ਇਸ ਦੀ ਸ਼ਿਕਾਇਤ ਦਿੱਲੀ ਪੁਲਿਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਗੌਤਮ ਗੰਭੀਰ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ।