ਚੰਡੀਗੜ੍ਹ, 24 ਨਵੰਬਰ – ਪੰਜਾਬ ਅੰਦਰ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਆਰ.ਡੀ ਸ਼ਰਮਾ ਨੂੰ ਲੁਧਿਆਣਾ ਉੱਤਰੀ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਬੀਤੇ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ 2 ਸੀਟਾਂ ਦੀ ਅਦਲਾ ਬਦਲੀ ਕੀਤੀ ਗਈ ਜਿਸ ਵਿਚ ਲੁਧਿਆਣਾ ਉੱਤਰੀ ਦੀ ਸੀਟ ਵੀ ਸ਼ਾਮਿਲ ਸੀ।ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਹੁਣ ਤੱਕ 84 ਉਮੀਦਵਾਰਾਂ ਦਾ ਐਲਾਨ ਕਰ ਚੁੱਕਾ ਹੈ।