ਨਵੀਂ ਦਿੱਲੀ, 25 ਨਵੰਬਰ – ਮੇਘਾਲਿਆਂ ‘ਚ ਕਾਂਗਰਸੀ ਵਿਧਾਇਕਾਂ ਦੇ ਤ੍ਰਿਣਮੂਲ ਕਾਂਗਰਸ ‘ਚ ਸ਼ਾਮਿਲ ਹੋਣ ‘ਤੇ ਬੋਲਦਿਆ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਕਾਂਗਰਸ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਸਿਰਫ ਮੇਘਾਲਿਆ ‘ਚ ਹੀ ਨਹੀਂ ਬਲਕਿ ਪੂਰੇ ਉੱਤਰ-ਪੂਰਬ ‘ਚ ਹੋ ਰਹੀਆਂ ਹਨ।ਉਨ੍ਹਾਂ ਕਿਹਾ ਕਿ ਮੈਂ ਮਮਤਾ ਬੈਨਰਜੀ ਨੂੰ ਚੁਣੌਤੀ ਦਿੰਦਾ ਹੈ ਕਿ ਉਹ ਪਹਿਲਾਂ ਕਾਂਗਰਸ ‘ਚੋਂ ਤ੍ਰਿਣਮੂਲ ‘ਚ ਗਏ ਕਾਂਗਰਸੀ ਵਿਧਾਇਕਾਂ ਨੂੰ ਤ੍ਰਿਣਮੂਲ ਦੇ ਚੋਣ ਨਿਸ਼ਾਨ ‘ਤੇ ਚੁਣਨ ਅਤੇ ਫਿਰ ਰਸਮੀ ਤੌਰ ‘ਤੇ ਉਨ੍ਹਾਂ ਦਾ ਸਵਾਗਤ ਕਰਨ।